ਰਾਮਗੜ੍ਹ ਸੈਣੀਆਂEnglish

ਸ੍ਰੀ ਅਕਾਲ ਤਖ਼ਤ ਸਾਹਿਬ

ਅੰਮ੍ਰਿਤਸਰ, ਪੰਜਾਬ, ਭਾਰਤ ਵਿੱਚ ਸਿੱਖਾਂ ਦੇ 5 ਤਖ਼ਤਾਂ ਵਿੱਚੋਂ ਇੱਕ

Wikipedia ਤੋਂ ਸੰਖੇਪ

ਸ੍ਰੀ ਅਕਾਲ ਤਖ਼ਤ ਸਾਹਿਬ
ਤਸਵੀਰ: Wikimedia Commons

ਅਕਾਲ ਤਖ਼ਤ ਸਿੱਖਾਂ ਦੇ ਧਾਰਮਿਕ ਅਖਤਿਆਰਾਂ ਦੀ ਮੁੱਢਲੀ ਗੱਦੀ ਤੇ ਰਾਜਨੀਤਕ ਸਰਬੱਤ ਖ਼ਾਲਸਾ ਦੀਵਾਨਾਂ ਦੀ ਮੰਜੀ ਹੈ। ਇਸ ਦੇ ਸ਼ਾਬਦਿਕ ਅਰਥ ਹਨ ‘ਕਾਲ ਤੋਂ ਰਹਿਤ ਪਰਮਾਤਮਾ ਦਾ ਸਿੰਘਾਸਨ’। ਮੀਰੀ-ਪੀਰੀ ਅਰਥਾਤ ਸਿੱਖਾਂ ਦੇ ਰਾਜਨੀਤਿਕ ਅਤੇ ਰੂਹਾਨੀ ਵਿਚਾਰਧਾਰਾ ਦੇ ਪ੍ਰਤੀਕ ਵਜੋਂ ਸ੍ਰੀ ਹਰਿਮੰਦਰ ਸਾਹਿਬ ਦੇ ਸਾਹਮਣੇ ਸਥਿਤ ਹੈ, ਜੋ ਸਿੱਖ ਰਾਜਨੀਤਕ ਪ੍ਰਭਸੱਤਾ ਨੂੰ ਪੇਸ਼ ਕਰ ਰਿਹਾ ਹੈ। 15 ਜੂਨ 1606 ਨੂੰ ਸਿੱਖਾਂ ਦੇ ਛੇਵੇਂ ਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਨੇ ਇੱਥੇ ਤਖ਼ਤ ਦਾ ਇੱਕ ਢਾਂਚਾ ਆਪਣੇ ਹੱਥੀਂ ਨੀਂਹ ਰੱਖ ਕੇ ਬਾਬਾ ਬੁੱਢਾ ਜੀ ਰਾਹੀਂ ਮੁਕੰਮਲ ਕਰਵਾਇਆ ਤੇ ਇਥੋਂ ਸੰਗਤਾਂ ਦੇ ਨਾਂ ਪਹਿਲਾ ਹੁਕਮਨਾਮਾ ਜਾਰੀ ਕੀਤਾ। ਜਿਸ ਵਿੱਚ ਹੋਰ ਵਸਤਾਂ ਭੇਂਟ ਵਿੱਚ ਲਿਆਣ ਤੋਂ ਇਲਾਵਾ ਸ਼ਸਤਰ ਤੇ ਘੋੜੇ ਆਦਿ ਭੇਂਟ ਕਰਨ ਦੀ ਆਗਿਆ ਕੀਤੀ ਗਈ। ਇਸ ਤਖ਼ਤ ਉੱਪਰ ਜੋ ਬਿਲਡਿੰਗ ਦਾ ਨਿਰਮਾਣ ਕਰਵਾਇਆ ਗਿਆ ਉਸ ਦਾ ਨਾਂ ਅਕਾਲ ਬੁੰਗਾ ਰੱਖਿਆ ਗਿਆ। ਸਿੱਖਾਂ ਵਾਸਤੇ ਇਸ ਤਰਾਂ ਦੇ ਚਾਰ ਤਖ਼ਤ ਹੋਰ ਹਨ, ਉਨ੍ਹਾਂ ਦੇ ਨਾਂ ਹਨ:-ਸ਼੍ਰੀ ਪਟਨਾ ਸਾਹਿਬ (ਬਿਹਾਰ) ਸ਼੍ਰੀ ਕੇਸਗੜ੍ਹ ਸਾਹਿਬ ਸ਼੍ਰੀ ਹਜ਼ੂਰ ਸਾਹਿਬ ਸ਼੍ਰੀ ਦਮਦਮਾ ਸਾਹਿਬ

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ