ਰਾਮਗੜ੍ਹ ਸੈਣੀਆਂEnglish

ਬਾਬਾ ਬੰਦਾ ਸਿੰਘ ਬਹਾਦਰ

ਮਹਾਨ ਮਿਲਟਰੀ ਕਮਾਂਡਰ (1670-1716)

Wikipedia ਤੋਂ ਸੰਖੇਪ

ਬਾਬਾ ਬੰਦਾ ਸਿੰਘ ਬਹਾਦਰ
ਤਸਵੀਰ: Wikimedia Commons

ਬਾਬਾ ਬੰਦਾ ਸਿੰਘ ਬਹਾਦਰ ਸਿੱਖਾਂ ਦੀ ਸੈਨਾ ਦੇ ਸੈਨਾਪਤੀ ਸੀ। ਉਸ ਦੇ ਬਚਪਨ ਦਾ ਨਾਂ ਲਛਮਣ ਦੇਵ ਸੀ ਅਤੇ ਉਹ ਲਛਮਣ ਦਾਸ ਅਤੇ ਮਾਧੋ ਦਾਸ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਉਸਨੇ ਪੰਦਰਾਂ ਸਾਲ ਦੀ ਉਮਰ ਵਿੱਚ ਵੈਰਾਗੀ ਬਣਨ ਲਈ ਘਰ ਛੱਡ ਦਿੱਤਾ ਸੀ, ਇਸ ਕਾਰਨ ਉਸਨੂੰ ਮਾਧੋ ਦਾਸ ਦੇ ਨਾਮ ਨਾਲ ਜਾਣਿਆ ਜਾਣ ਲੱਗਿਆ। ਉਸਨੇ ਗੋਦਾਵਰੀ ਨਦੀ ਦੇ ਕੰਢੇ ਆਪਣਾ ਆਸ਼ਰਮ ਬਣਾਇਆ। ਇੱਥੇ ਹੀ ਉਸ ਦੀ ਮੁਲਾਕਾਤ ਸਤੰਬਰ 1708 ਈ. ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਹੋਈ ਅਤੇ ਉਹ ਉਨ੍ਹਾਂ ਦਾ ਸ਼ਰਧਾਲੂ ਬਣ ਗਿਆ। ਗੁਰੂ ਜੀ ਨੇ ਹੀ ਉਸਨੂੰ ਬੰਦਾ ਸਿੰਘ ਬਹਾਦਰ ਦਾ ਨਾਂ ਦਿੱਤਾ ਅਤੇ ਪੰਜਾਬ ਵਿੱਚ ਮੁਗਲਾਂ ਵਿਰੁੱਧ ਸਿੱਖਾਂ ਦੀ ਅਗਵਾਈ ਕਰਨ ਲਈ ਭੇਜਿਆ।

Wikipedia 'ਤੇ ਪੂਰਾ ਲੇਖ ਪੜ੍ਹੋ

Wikipedia · CC BY-SA

ਇਹ ਜਾਣਕਾਰੀ Wikipedia ਤੋਂ ਆਪਣੇ-ਆਪ ਲਈ ਜਾਂਦੀ ਹੈ ਅਤੇ ਕੋਈ ਵੀ ਇਸ ਨੂੰ ਸੋਧ ਸਕਦਾ ਹੈ। ਧਾਰਮਿਕ ਮਾਮਲਿਆਂ ਲਈ ਕਿਰਪਾ ਕਰਕੇ ਗੁਰਦੁਆਰਾ ਸਾਹਿਬ ਦੇ ਗਿਆਨੀ ਜਾਂ ਸਿੱਖ ਇਤਿਹਾਸ ਦੇ ਵਿਦਵਾਨ ਤੋਂ ਪੁਸ਼ਟੀ ਕਰੋ ਜੀ।

ਇਸ ਵਰਗੇ ਹੋਰ ਵਿਸ਼ੇ

← ਸਾਰੇ ਵਿਸ਼ੇ